ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਸਬੰਧੀ ਤੱਥਾਂ ’ਤੇ ਆਧਾਰਤ ਸੱਚ ਲੋਕਾਂ ਸਾਹਮਣੇ ਰੱਖਿਆ ਅਤੇ ਦੱਸਿਆ ਕਿ ਉਹ 11 ਅਗਸਤ ਨੂੰ ਸਵੇਰੇ 11.30 ਵਜੇ ਲੋਕ ਸਭਾ ਸਪੀਕਰ ਦੇ ਚੈਂਬਰ ਵਿਚ ਅਮਿਤ ਸ਼ਾਹ ਨੂੰ ਮਿਲੇ ਸਨ ਅਤੇ ਉਨ੍ਹਾਂ ਨੂੰ ਦੱਸਿਆ ਸੀ ਕਿ ਪੰਜਾਬ ਦੇ ਰਾਜਪਾਲ ਤੋਂ ਚਾਰਜ ਖੋਹ ਕੇ ਚੰਡੀਗੜ੍ਹ ਲਈ ਵੱਖਰਾ ਪ੍ਰਸ਼ਾਸਕ ਲਾਏ ਜਾਣ ਸਬੰਧੀ ਪੰਜਾਬੀਆਂ ਦੇ ਮਨਾਂ ਵਿਚ ਖਦਸ਼ਾ ਹੈ।
Related Keywords