ਕਿਸਾਨਾਂ ਦ&#x

ਕਿਸਾਨਾਂ ਦਾ ਸੁਨੇਹਾ ਸੰਸਦ ਤੱਕ ਪਹੁੰਚਾਇਆ: ਰਾਹੁਲ


ਅਪਡੇਟ ਦਾ ਸਮਾਂ :
150
ਸੰਸਦ ਭਵਨ ਬਾਹਰ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਅੰਦੋਲਨਕਾਰੀ ਕਿਸਾਨਾਂ ਦੀ ਹਮਾਇਤ ਵਿੱਚ ਟਰੈਕਟਰ ’ਤੇ ਪੁੱਜ ਕੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ। -ਫੋਟੋ:ਪੀਟੀਆਈ
ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਜੁਲਾਈ
ਸੀਨੀਅਰ ਕਾਂਗਰਸ ਆਗੂ ਰਾਹੁਲ ਗਾਂਧੀ ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਟਰੈਕਟਰ ’ਤੇ ਸਵਾਰ ਹੋ ਕੇ ਸੰਸਦ ਪੁੱਜੇ ਤੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਦੇ ਟਰੈਕਟਰ ’ਤੇ ਖੇਤੀ ਕਾਨੂੰਨਾਂ ਦੀ ਖ਼ਿਲਾਫ਼ਤ ਕਰਦਾ ਕਾਲਾ ਬੈਨਰ ਵੀ ਬੰਨ੍ਹਿਆ ਹੋਇਆ ਸੀ ਤੇ ਨਾਲ ਬੈਠੇ ਸਾਥੀ ਆਗੂਆਂ ਦੇ ਹੱਥਾਂ ’ਚ ਵੀ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਦੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਉਨ੍ਹਾਂ ਨਾਲ ਟਰੈਕਟਰ ’ਤੇ ਪਾਰਟੀ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ, ਰਵਨੀਤ ਸਿੰਘ ਬਿੱਟੂ, ਦੀਪਿੰਦਰ ਸਿੰਘ ਸਿੰਘ ਹੁੱਡਾ, ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਗਿੱਲ ਅਤੇ ਰਣਦੀਪ ਸੁਰਜੇਵਾਲਾ ਸਵਾਰ ਸਨ। ਰਾਹੁਲ ਗਾਂਧੀ ਖ਼ੁਦ ਟੈਕਰਟਰ ਚਲਾ ਕੇ ਪੁੱਜੇ ਤਾਂ ਸੁਰੱਖਿਆ ਅਮਲੇ ਵਿੱਚ ਹਲਚਲ ਮੱਚ ਗਈ। ਪੁਲੀਸ ਨੇ ਰਾਹੁਲ ਗਾਂਧੀ, ਰਣਦੀਪ ਸੁਰਜੇਵਾਲਾ, ਯੂਥ ਕਾਂਗਰਸ ਦੇ ਮੁਖੀ ਬੀਵੀ ਸ੍ਰੀਨਿਵਾਸ, ਪਾਰਟੀ ਦੇ ਕੌਮੀ ਸਕੱਤਰ ਪ੍ਰਣਵ ਝਾਅ ਸਮੇਤ ਕਈ ਆਗੂਆਂ ਨੂੰ ਕੁਝ ਸਮੇਂ ਲਈ ਹਿਰਾਸਤ ਵਿੱਚ ਲੈ ਲਿਆ ਤੇ ਟਰੈਕਟਰ ਵੀ ਕਬਜ਼ੇ ਵਿੱਚ ਲੈ ਲਿਆ। ਪੁਲੀਸ ਨੇ ਦੱਸਿਆ ਕਿ ਉਨ੍ਹਾਂ 10 ਜਣਿਆਂ ਨੂੰ ਹਿਰਾਸਤ ’ਚ ਲਿਆ ਹੈ।
ਰਾਹੁਲ ਗਾਂਧੀ ਨੇ ਕਿਹਾ, ‘ਅਸੀਂ ਸੰਸਦ ’ਚ ਕਿਸਾਨਾਂ ਦਾ ਸੁਨੇਹਾ ਲੈ ਕੇ ਆਏ ਹਾਂ। ਉਨ੍ਹਾਂ ਦੇ ਮਸਲੇ ’ਤੇ ਸੰਸਦ ’ਚ ਬਹਿਸ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਅਤੇ ਦੇਸ਼ ਭਰ ਦੇ ਕਿਸਾਨਾਂ ਨੂੰ ਦਬਾਇਆ ਜਾ ਰਿਹਾ ਹੈ ਤੇ ਇਸੇ ਕਾਰਨ ਅਸੀਂ ਇੱਥੇ ਆਏ ਹਾਂ। ਇਹ ਕਾਲੇ ਕਾਨੂੰਨ ਵਾਪਸ ਲਏ ਜਾਣੇ ਚਾਹੀਦੇ ਹਨ।’ ਉਨ੍ਹਾਂ ਕਿਹਾ ਕਿ ਸਰਕਾਰ ਆਖਦੀ ਹੈ ਕਿ ਕਿਸਾਨ ਖੁਸ਼ ਹਨ ਤੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਅਤਿਵਾਦੀ ਤੇ ਹੋਰ ਪਤਾ ਨਹੀਂ ਕੀ-ਕੀ ਕਿਹਾ ਜਾ ਰਿਹਾ ਪਰ ਅਸਲ ’ਚ ਕਿਸਾਨਾਂ ਦੇ ਅਧਿਕਾਰ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿਰਫ਼ 2-3 ਕਾਰਪੋਰੇਟਾਂ ਲਈ ਲਿਆਂਦੇ ਜਾ ਰਹੇ ਹਨ। ਉਨ੍ਹਾਂ ਕਿਹਾ, ‘ਸਾਰਾ ਮੁਲਕ ਜਾਣਦਾ ਹੈ ਕਿ ਇਹ ਕਾਨੂੰਨ ਕਿਹੜੇ ਲੋਕਾਂ ਲਈ ਲਿਆਂਦੇ ਜਾ ਰਹੇ ਹਨ। ਇਹ ਕਾਨੂੰਨ ਕਿਸਾਨਾਂ ਦੇ ਫਾਇਦੇ ਲਈ ਨਹੀਂ ਹੈ ਅਤੇ ਇਸ ਲਈ ਇਹ ਵਾਪਸ ਲਏ ਜਾਣੇ ਚਾਹੀਦੇ ਹਨ।’ ਸ੍ਰੀ ਗਾਂਧੀ ਨੇ ਟਵੀਟ ਵੀ ਕੀਤਾ, ‘ਜੇਕਰ ਖੇਤ ਵੇਚਣ ਲਈ ਮਜਬੂਰ ਕਰੋਗੇ, ਤਾਂ ਟਰੈਕਟਰ ਸੰਸਦ ਵਿੱਚ ਚੱਲੇਗਾ, ਸੱਚ ਦੀ ਫਸਲ ਉਗਾ ਕੇ ਰਹਾਂਗੇ।’  ਹਿਰਾਸਤ ’ਚ ਲਏ ਜਾਣ ਮਗਰੋਂ ਸੁਰਜੇਵਾਲਾ ਨੇ ਕਿਹਾ ਕਿ ਉਹ ਅਜਿਹੀਆਂ ਕਾਰਵਾਈਆਂ ਤੋਂ ਡਰਨ ਵਾਲੇ ਨਹੀਂ ਹਨ। ਉਹ ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਘਰਸ਼ ਜਾਰੀ ਰੱਖਣਗੇ ਅਤੇ ਮੋਦੀ ਸਰਕਾਰ ਨੂੰ ਦੇਸ਼ ਦੇ 62 ਕਰੋੜ ਕਿਸਾਨਾਂ ਦੇ ਹੱਕ ਤਿੰਨ-ਚਾਰ ਕਾਰਪੋਰੇਟਾਂ ਦੇ ਹੱਥ ਦੇਣ ਦੀ ਇਜਾਜ਼ਤ ਨਹੀਂ ਦੇਣਗੇ। ਉੱਧਰ ਭਾਜਪਾ ਨੇ ਇਸ ਕਦਮ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਕਿਸਾਨਾਂ ਨੂੰ ਲੈ ਕੇ ਸਿਆਸਤ ਕਰ ਰਹੀ ਹੈ। 
ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਯਤਨਸ਼ੀਲ: ਤੋਮਰ
ਨਵੀਂ ਦਿੱਲੀ: ਕ੍ਰਿਸ਼ੀ ਵਿਗਿਆਨ ਕੇਂਦਰਾਂ ਦੀ ਸ਼ਲਾਘਾ ਕਰਦਿਆਂ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਕੋਵਿਡ ਮਹਾਮਾਰੀ ਵਰਗੇ ਸਮਿਆਂ ਵਿਚ ਇਹ ਕੇਂਦਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਟੀਚੇ ਦੀ ਪ੍ਰਾਪਤੀ ਲਈ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਚਨਾ ਤੇ ਸੰਚਾਰ ਤਕਨੀਕ ਦੀ ਮਦਦ ਨਾਲ ਵਿਗਿਆਨੀ ਕਿਸਾਨਾਂ ਦੀ ਮਦਦ ਕਰ ਰਹੇ ਹਨ।
-ਪੀਟੀਆਈ  
ਕਾਂਗਰਸ ਆਗੂ ਸੱਤ ਘੰਟੇ ਮਗਰੋਂ ਰਿਹਾਅ: ਸੁਰਜੇਵਾਲਾ
ਨਵੀਂ ਦਿੱਲੀ: ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਤੇ ਪਾਰਟੀ ਦੇ ਕੁਝ ਹੋਰ ਆਗੂਆਂ ਨੂੰ ਦਿੱਲੀ ਪੁਲੀਸ ਨੇ ਹਿਰਾਸਤ ’ਚ ਲੈ ਲਿਆ ਸੀ ਤੇ ਸੱਤ ਘੰਟੇ ਤੋਂ ਬਾਅਦ ਛੱਡਿਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਇਸ ਲਈ ਗ਼ੈਰਕਾਨੂੰਨੀ ਢੰਗ ਨਾਲ ਹਿਰਾਸਤ ’ਚ ਲਿਆ ਕਿਉਂਕਿ ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਚੁੱਕ ਰਹੇ ਸਨ। ਉੱਧਰ ਪੁਲੀਸ ਦੇ ਡਿਪਟੀ ਕਮਿਸ਼ਨਰ ਦੀਪਕ ਯਾਦਵ ਨੇ ਕਿਹਾ, ‘ਦਸ ਵਿਅਕਤੀਆਂ ਨੂੰ ਹਿਰਾਸਤ ’ਚ ਲੈਣ ਮਗਰੋਂ ਮੰਦਿਰ ਮਾਰਗ ਥਾਣੇ ਲਿਜਾਇਆ ਗਿਆ ਸੀ। ਉਨ੍ਹਾਂ ਸਾਰਿਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।’
-ਪੀਟੀਆਈ
ਕਿਸਾਨਾਂ ਨੂੰ ਗੁੰਮਰਾਹ ਨਾ ਕਰਨ ਰਾਹੁਲ: ਨਰੇਂਦਰ ਤੋਮਰ
ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਰਾਹੁਲ ਗਾਂਧੀ ਕਿਸਾਨਾਂ ਨੂੰ ਗੁੰਮਰਾਹ ਕਰਕੇ ਅਰਾਜਕਤਾ ਦਾ ਮਾਹੌਲ ਪੈਦਾ ਨਾ ਕਰਨ। ਰਾਹੁਲ ਵੱਲੋਂ ਟਰੈਕਟਰ ’ਤੇ ਸੰਸਦ ਆਉਣ ਦੇ ਮਾਮਲੇ ’ਚ ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਕੋਲ ਨਾ ਤਾਂ ਦਿਹਾਤੀ ਭਾਰਤ ਅਤੇ ਨਾ ਹੀ ਗਰੀਬਾਂ ਤੇ ਕਿਸਾਨਾਂ ਬਾਰੇ ਤਜਰਬਾ ਹੈ। ਉਨ੍ਹਾਂ ਕਿਹਾ, ‘ਮੈਂ ਰਾਹੁਲ ਗਾਂਧੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਨ੍ਹਾਂ ਨੂੰ ਕਿਸਾਨਾਂ ਨੂੰ ਗੁੰਮਰਾਹ ਕਰਕੇ ਦੇਸ਼ ’ਚ ਅਰਾਜਕਤਾ ਦਾ ਮਾਹੌਲ ਪੈਦਾ ਨਹੀਂ ਕਰਨਾ ਚਾਹੀਦਾ।’
-ਪੀਟੀਆਈ

Related Keywords

Delhi , India , New Delhi , Singh Tomar , Rahul Gandhi , Jasbir Singh Gill , Gurjit Singh Aujla , Singh Hooda , Ravneet Singh , Youth Congress , Message Parliament , Senior Congress , Punjab Parliament , July Senior Congress , Agriculture Act , Parliament Fed , Black Law , Modi Government , Tomar New Delhi , Central Agriculture Minister Singh Tomar , Congress General Secretary Randeep , டெல்ஹி , இந்தியா , புதியது டெல்ஹி , சிங் தோமர் , ராகுல் காந்தி , ஜஸ்பீர் சிங் கில் , குர்ஜித் சிங் ஆஜ்ல , சிங் ஹூடா , றவ்நீட் சிங் , இளைஞர்கள் காங்கிரஸ் , மூத்தவர் காங்கிரஸ் , பஞ்சாப் பாராளுமன்றம் , கருப்பு சட்டம் , மோடி அரசு , காங்கிரஸ் ஜநரல் செயலாளர் ரந்தீப் ,

© 2025 Vimarsana