ਅਪਡੇਟ ਦਾ ਸਮਾਂ :
290
‘ਆਪ’ ਸੰਸਦ ਮੈਂਬਰ ਭਗਵੰਤ ਮਾਨ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਾ ਹੋਇਆ। -ਫੋਟੋ: ਪੀਟੀਆਈ
ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਕੇਂਦਰ ਸਰਕਾਰ ਜਦੋਂ ਤੱਕ ਖੇਤੀ ਮਾਰੂ ਤਿੰਨੋਂ ਕਾਲੇ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਸੰਸਦ ਦੀ ਕਾਰਵਾਈ ਚੱਲਣ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ‘ਆਪ’ ਸੰਸਦ ਮੈਂਬਰ ਨੇ ਕਾਂਗਰਸ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸਦਨ ਵਿੱਚ ਪੰਜਾਬ ਨਾਲ ਸਬੰਧਿਤ ਚਾਰ ਜਾਂ ਪੰਜ ਸੰਸਦ ਮੈਂਬਰਾਂ ਨੂੰ ਛੱਡ ਕੇ ਕਾਂਗਰਸ ਦੇ ਬਾਕੀ ਸਾਰੇ ਸੰਸਦ ਮੈਂਬਰ ਕਿਸਾਨਾਂ ਦੇ ਹੱਕ ’ਚ ਖੇਤੀ ਕਾਨੂੰਨਾਂ ਵਿਰੁੱਧ ਬੋਲਣ ਦੀ ਥਾਂ ‘ਰਾਹੁਲ ਗਾਂਧੀ ਦੀ ਜਾਸੂਸੀ’ ਦੇ ਮੁੱਦੇ ’ਤੇ ਹੀ ਰੌਲਾ-ਰੱਪਾ ਪਾਉਂਦੇ ਹਨ। ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਦਿਆਂ ਭਗਵੰਤ ਮਾਨ ਨੇ ‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ, ਤਿੰਨੋਂ ਖੇਤੀ ਕਾਨੂੰਨ ਵਾਪਸ ਲਵੋ’ ਦਾ ਨਾਅਰਾ ਬੁਲੰਦ ਕੀਤਾ। ਉਨ੍ਹਾਂ ਕਿਹਾ ਕਿ 22 ਜੁਲਾਈ ਨੂੰ ਜਦੋਂ ਕਿਸਾਨ ਸੰਸਦ ਅੱਗੇ ਪ੍ਰਦਰਸ਼ਨ ਕਰਨ ਲਈ ਆਉਣਗੇ ਤਾਂ ਉਹ ਅੱਗੇ ਹੋ ਕੇ ਉਨ੍ਹਾਂ ਦਾ ਸਵਾਗਤ ਕਰਨਗੇ।
ਖ਼ਬਰ ਸ਼ੇਅਰ ਕਰੋ
Related Keywords