Live Breaking News & Updates on Minister anil joshi

SAD nominates Valtoha from Khadoor Sahib

Shiromani Akali Dal (SAD) has unveiled its final trump card for the Khadoor Sahib Lok Sabha seat on Sunday, revealing none other than party stalwart and spokesperson Virsa Singh Valtoha as its chosen contender. The announcement comes amidst swirling speculation surrounding SAD’s potential move to

Fatehgarh-sahib , Punjab , India , Gurdaspur , Faridkot , Sangrur , Amritsar , Patiala , Anandpur-sahib , Amritpal-singh , Shiromani-akali-dal , Akali-dal

ਪੰਜਾਬ ਦੇ ਸਿਆਸੀ ਸਮੀਕਰਨ

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਆਉਣ ਨਾਲ ਸਿਆਸੀ ਸਮੀਕਰਨ ਬਦਲਣੇ ਸ਼ੁਰੂ ਹੋ ਗਏ ਹਨ। ਹੁਣ ਤੋਂ ਹੀ ਇਹ ਸੰਕੇਤ ਮਿਲ ਰਹੇ ਹਨ ਕਿ ਇਸ ਵਾਰ ਚੋਣਾਂ ਦਾ ਮਾਹੌਲ ਪਹਿਲਾਂ ਵਰਗਾ ਨਹੀਂ ਬਲਕਿ ਬਦਲਿਆ ਹੋਇਆ ਦਿਖਾਈ ਦੇਵੇਗਾ। ਪੰਜਾਬ ਵਿਚੋਂ ਸ਼ੁਰੂ ਹੋ ਕ

Ferozepur , Punjab , India , Milan , Lombardia , Italy , Francisco-bhullar , Anil-joshi , Her-congress , Punjab-out-start , Minister-anil-joshi ,

ਅਹਿਮ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ 'ਅਨਿਲ ਜੋਸ਼ੀ' ਅਕਾਲੀ ਦਲ 'ਚ ਹੋਣਗੇ ਸ਼ਾਮਲ

ਸਾਬਕਾ ਮੰਤਰੀ ਤੇ ਭਾਜਪਾ ਦੇ ਸਾਬਕਾ ਆਗੂ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ''ਚ ਸ਼ਾਮਲ ਹੋਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅਨਿਲ ਜੋਸ਼ੀ ਦੇ ਨਾਲ ਭਾਜਪਾ ਦੇ ਹੋਰ ਵੀ ਕਈ ਵੱ

Anil-joshi , Minister-anil-joshi , Akali-dal , Ecision , Jp , அனில்-ஜோஷி , ஜ்ப் ,

ਕਿਸਾਨਾਂ ਦੇ ਹੱਕ ਵਿੱਚ ਬੋਲਣ ਵਾਲੇ ਅਨਿਲ ਜੋਸ਼ੀ ਦੀ ਭਾਜਪਾ 'ਚੋਂ ਛੁੱਟੀ : The Tribune India


ਅਪਡੇਟ ਦਾ ਸਮਾਂ :
510
ਸਾਬਕਾ ਮੰਤਰੀ ਅਨਿਲ ਜੋਸ਼ੀ ਸੁਜਾਨਪੁਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
ਦਵਿੰਦਰ ਪਾਲ
ਚੰਡੀਗੜ੍ਹ, 10 ਜੁਲਾਈ
ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਅੱਜ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ 6 ਸਾਲਾਂ ਲਈ ਕੱਢਣ ਦਾ ਐਲਾਨ ਕੀਤਾ ਹੈ। ਸ੍ਰੀ ਜੋਸ਼ੀ ਅਕਾਲੀ-ਭਾਜਪਾ ਸਰਕਾਰ ਸਮੇਂ ਸਾਲ 2012 ਤੋਂ 2017 ਤੱਕ ਕੈਬਨਿਟ ਮੰਤਰੀ ਰਹੇ ਅਤੇ ਉਹ ਅੰਮ੍ਰਿਤਸਰ ਸ਼ਹਿਰ ਦੇ ਇੱਕ ਹਲਕੇ ਦੀ ਨੁਮਾਇੰਦਗੀ ਕਰਦੇ ਸਨ।
ਸੂਬਾ ਪ੍ਰਧਾਨ ਨੇ 7 ਜੁਲਾਈ ਨੂੰ ਜੋਸ਼ੀ ਨੂੰ ਨੋਟਿਸ ਜਾਰੀ ਕਰਦਿਆਂ ਦੋ ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਸੀ। ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਉਸ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜੋਸ਼ੀ ਨੇ ਨੋਟਿਸ ਮਿਲਣ ਤੋਂ ਬਾਅਦ ਵੀ ਭਾਜਪਾ ਖ਼ਿਲਾਫ਼ ਚੱਲਣ ਦਾ ਆਪਣਾ ਅੜੀਅਲ ਰਵੱਈਆ ਨਹੀਂ ਛੱਡਿਆ। ਪਾਰਟੀ ਨੇ ਕਿਹਾ ਕਿ ਸਾਬਕਾ ਮੰਤਰੀ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਹੀ ਅਨੁਸ਼ਾਸਨੀ ਕਮੇਟੀ ਦੀ ਸਿਫਾਰਿਸ਼ ’ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸਵਨੀ ਸ਼ਰਮਾ ਨੇ ਜੋਸ਼ੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲ ਲਈ ਕੱਢ ਦਿੱਤਾ ਹੈ। ਸੂਤਰਾਂ ਮੁਤਾਬਕ ਭਾਜਪਾ ਅੰਦਰ ਬਗ਼ਾਵਤੀ ਸੁਰਾਂ ਵਧਣ ਕਰਕੇ ਅਨਿਲ ਜੋਸ਼ੀ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਵਿਧਾਨ ਸਭਾ ਚੋਣਾਂ ਨਜ਼ਦੀਕ ਹੋਣ ਕਾਰਨ ਭਗਵਾਂ ਪਾਰਟੀ ਦੀ ਸਥਿਤੀ ਕਸੂਤੀ ਬਣੀ ਪਈ ਸੀ। ਪਾਰਟੀ ਆਗੂਆਂ ਦਾ ਇਹ ਵੀ ਮੰਨਣਾ ਹੈ ਕਿ ਸੂਬਾ ਪ੍ਰਧਾਨ ਵੱਲੋਂ ਕੀਤੀ ਗਈ ਇਸ ਕਾਰਵਾਈ ਨਾਲ ਭਾਜਪਾ ਦਾ ਅੰਦਰੂਨੀ ਸੰਕਟ ਹੱਲ ਹੋਣ ਦੀ ਥਾਂ ਹੋਰ ਡੂੰਘਾ ਹੋ ਸਕਦਾ ਹੈ। ਕਾਬਿਲੇਗੌਰ ਹੈ ਕਿ ਅਨਿਲ ਜੋਸ਼ੀ ਸਮੇਤ ਹੋਰ ਕਈ ਆਗੂਆਂ ਨੇ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਸੂਬਾਈ ਅਤੇ ਕੇਂਦਰੀ ਲੀਡਰਸ਼ਿਪ ਨੂੰ ਸ਼ੀਸ਼ਾ ਦਿਖਾਉਣ ਦੇ ਯਤਨ ਕੀਤੇ ਸਨ। ਬੀਤੇ ਸਾਲ ਸੰਸਦ ਵੱਲੋਂ ਖੇਤੀ ਕਾਨੂੰਨ ਪਾਸ ਕੀਤੇ ਜਾਣ ਤੋਂ ਬਾਅਦ ਭਾਜਪਾ ਆਗੂਆਂ ਨੂੰ ਪੰਜਾਬ ਵਿੱਚ ਲਗਾਤਾਰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਹੀ ਨਹੀਂ ਕੀਤਾ ਹੋਇਆ ਹੈ ਸਗੋਂ ਸਿਆਸੀ ਗਤੀਵਿਧੀਆਂ ਕਰਨੀਆਂ ਵੀ ਮੁਸ਼ਕਲ ਹੋਈਆਂ ਪਈਆਂ ਹਨ। ਇਸੇ ਰੋਹ ਦੇ ਚਲਦਿਆਂ ਭਾਜਪਾ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੇ ਮਲੋਟ ’ਚ ਕੱਪੜੇ ਤੱਕ ਪਾੜ ਦਿੱਤੇ ਗਏ ਸਨ। ਇੱਕ ਹੋਰ ਆਗੂ ਹਰਜੀਤ ਸਿੰਘ ਗਰੇਵਾਲ ਦੇ ਖੇਤ ਵਿੱਚ ਲਾਇਆ ਝੋਨਾ ਵੀ ਕਿਸਾਨਾਂ ਨੇ ਪੁੱਟ ਦਿੱਤਾ ਸੀ। ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਵੱਲੋਂ ਪਿਛਲੇ ਇਕ ਮਹੀਨੇ ਤੋਂ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਪਾਰਟੀ ਆਗੂਆਂ ਦੇ ਵਿਵਹਾਰ ਦੀ ਨਿੰਦਾ ਕੀਤੀ ਜਾ ਰਹੀ ਸੀ। ਉਹ ਕਿਸਾਨਾਂ ਦੀ ਗੱਲ ਸੁਣਨ ਦੀ ਵਕਾਲਤ ਕਰਦੇ ਆ ਰਹੇ ਸਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਪਾਰਟੀ ਦੀ ਕੌਮੀ ਲੀਡਰਸ਼ਿਪ ਜ਼ਮੀਨੀ ਹਾਲਾਤ ਸਮਝਣ ’ਚ ਨਾਕਾਮ ਰਹੀ ਹੈ। ਸ੍ਰੀ ਜੋਸ਼ੀ ਨੇ ਤਾਂ ਇੱਥੋਂ ਤੱਕ ਆਖ ਦਿੱਤਾ ਸੀ ਕਿ ਲੋਕ ਭਾਜਪਾ ਆਗੂਆਂ ਨੂੰ ਬਾਹਰ ਨਹੀਂ ਨਿਕਲਣ ਦੇ ਰਹੇ ਅਤੇ ਪਾਰਟੀ ਸਰਕਾਰ ਬਣਾਉਣ ਦੇ ਦਾਅਵੇ ਕਰ ਰਹੀ ਹੈ। ਭਾਜਪਾ ਦੇ ਇੱਕ ਹੋਰ ਆਗੂ ਕੇ ਡੀ ਭੰਡਾਰੀ ਨੇ ਵੀ ਅਨਿਲ ਜੋਸ਼ੀ ਦੀ ਸੁਰ ਨਾਲ ਸੁਰ ਮਿਲਾਉਂਦਿਆਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦਾ ਸਾਰਥਕ ਹੱਲ ਕੱਢਣ ਦਾ ਮਸ਼ਵਰਾ ਦਿੱਤਾ ਸੀ।
ਜੋਸ਼ੀ ਨੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਅਸਤੀਫ਼ਾ ਮੰਗਿਆ
ਪਠਾਨਕੋਟ (ਐੱਨਪੀ ਧਵਨ): ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਸੁਜਾਨਪੁਰ ਅਤੇ ਪਠਾਨਕੋਟ ਦਾ ਦੌਰਾ ਕੀਤਾ। ਉਹ ਸੁਜਾਨਪੁਰ ਵਿੱਚ ਭਾਜਪਾ ਨੂੰ ਅਲਵਿਦਾ ਆਖਣ ਵਾਲੇ ਸਾਬਕਾ ਨਗਰ ਕੌਂਸਲ ਪ੍ਰਧਾਨ ਰਾਜ ਕੁਮਾਰ ਗੁਪਤਾ ਦੇ ਘਰ ਗਏ। ਰਾਜ ਕੁਮਾਰ ਗੁਪਤਾ ਨੇ ਜੋਸ਼ੀ ਦੀ ਮੌਜੂਦਗੀ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਨਿਲ ਜੋਸ਼ੀ ਨੇ ਅਸ਼ਵਨੀ ਸ਼ਰਮਾ ਨੂੰ ਸੂਬਾ ਪ੍ਰਧਾਨਗੀ ਤੋਂ ਤਿਆਗ ਪੱਤਰ ਦੇਣ ਲਈ ਕਿਹਾ। ਬਾਅਦ ਵਿੱਚ ਉਹ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਦੇ ਪਠਾਨਕੋਟ ਵਿੱਚ ਸਥਿਤ ਘਰ ਪੁੱਜੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਤਰ੍ਹਾਂ ਭਾਜਪਾ ਦੇ ਅਸੰਤੁਸ਼ਟ ਆਗੂਆਂ ਨੇ ਸਰਗਰਮੀਆਂ ਵਿੱਢ ਦਿੱਤੀਆਂ ਹਨ। ਉਧਰ, ਰਾਜ ਕੁਮਾਰ ਗੁਪਤਾ ਨੇ ਸੁਜਾਨਪੁਰ ਵਿਧਾਨ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ। ਅਨਿਲ ਜੋਸ਼ੀ ਦੇ ਇਸ ਦੌਰੇ ਨੂੰ ਲੈ ਕੇ ਅੱਜ ਸ਼ਹਿਰ ਅੰਦਰ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ। ਰਾਜਸੀ ਮਾਹਿਰਾਂ ਅਨੁਸਾਰ, ਅਨਿਲ ਜੋਸ਼ੀ ਨੂੰ 6 ਸਾਲ ਲਈ ਪਾਰਟੀ ਵਿਚੋਂ ਕੱਢਣਾ ਭਾਜਪਾ ਨੂੰ ਕਾਫੀ ਮਹਿੰਗਾ ਸਾਬਤ ਹੋ ਸਕਦਾ ਹੈ। ਪਾਰਟੀ ਵਿੱਚੋਂ ਕੱਢਣ ਦੇ ਐਲਾਨ ਮਗਰੋਂ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚੋਂ ਪਾਰਟੀ ਦੇ ਕਈ ਆਗੂਆਂ ਦੇ ਭਾਜਪਾ ਨੂੰ ਅਸਤੀਫ਼ੇ ਦੇਣ ਦੀ ਸੰਭਾਵਨਾ ਵਧ ਗਈ ਹੈ। ਅਨਿਲ ਜੋਸ਼ੀ ਨੇ ਸੁਜਾਨਪੁਰ ਵਿੱਚ ਕਿਹਾ ਕਿ ਭਾਜਪਾ ਦੀ ਸੂਬਾਈ ਲੀਡਰਸ਼ਿਪ ਕਿਸਾਨੀ ਮੁੱਦੇ ’ਤੇ ਦਿੱਲੀ ਹਾਈਕਮਾਨ ਨੂੰ ਪੰਜਾਬ ਦੀ ਸਹੀ ਸਥਿਤੀ ਤੋਂ ਜਾਣੂ ਨਹੀਂ ਕਰਵਾ ਸਕੀ ਅਤੇ ਭਾਜਪਾ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ। ਇਸ ਕਰਕੇ ਉਨ੍ਹਾਂ ਨੂੰ ਤਿਆਗ ਪੱਤਰ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਿਸਾਨਾਂ ਤੋਂ ਬਿਨਾ ਪਾਰਟੀ ਕਿਵੇਂ ਕਾਮਯਾਬ ਹੋ ਸਕੇਗੀ। ਮੌਜੂਦਾ ਨਗਰ ਕੌਂਸਲਰ ਰਾਜ ਕੁਮਾਰ ਗੁਪਤਾ ਨੇ ਕਿਹਾ ਕਿ ਨਗਰ ਕੌਂਸਲ ਦੀ ਚੋਣ ਸਮੇਂ ਭਾਜਪਾ ਵੱਲੋਂ ਜਾਰੀ ਕੀਤਾ ਗਿਆ ਵ੍ਹਿਪ ਜੇਕਰ ਖੋਲ੍ਹਿਆ ਹੁੰਦਾ ਤਾਂ ਉਹ ਅੱਜ ਪ੍ਰਧਾਨ ਹੁੰਦੇ। ਉਧਰ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੇ ਕਿਹਾ ਕਿ ਉਹ ਪਿਛਲੇ 3-4 ਦਿਨਾਂ ਤੋਂ ਬਿਮਾਰ ਹਨ ਅਤੇ ਅਨਿਲ ਜੋਸ਼ੀ ਉਨ੍ਹਾਂ ਦਾ ਹਾਲ-ਚਾਲ ਪੁੱਛਣ ਆਏ ਸਨ। ਉਨ੍ਹਾਂ ਜੋਸ਼ੀ ਨੂੰ ਪਾਰਟੀ ’ਚੋਂ ਕੱਢਣ ਦੀ ਕਾਰਵਾਈ ਨੂੰ ਮੰਦਭਾਗਾ ਕਿਹਾ। ਉਨ੍ਹਾਂ ਹੋਰ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।
ਖ਼ਬਰ ਸ਼ੇਅਰ ਕਰੋ

Milan , Lombardia , Italy , Abohar , Punjab , India , Amritsar , Anil-joshi , Arun-narang-malout , Francisco-singh-grewal , Subhash-sharma , Ashwini-sharma

ਪੰਜਾਬ ਭਾਜਪਾ ਨੇ ਕੇਂਦਰ ਨੂੰ ਕਿਸਾਨਾਂ ਦੇ ਰੁਖ਼ ਬਾਰੇ ਗਲਤ ਜਾਣਕਾਰੀ ਦਿੱਤੀ: ਜੋਸ਼ੀ


ਅਪਡੇਟ ਦਾ ਸਮਾਂ :
450
ਚੰਡੀਗੜ੍ਹ, 7 ਜੁਲਾਈ
ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਅੱਜ ਦੋਸ਼ ਲਾਇਆ ਕਿ ਰਾਜ ਦੀ ਭਾਜਪਾ ਇਕਾਈ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦੇ ਰੁਖ਼ ਦੀ ਸਹੀ ਜਾਣਕਾਰੀ ਨਹੀਂ ਦਿੱਤੀ। ਇਸ ਦੀ ਜ਼ਿੰਮੇਵਾਰੀ ਲੈਂਦਿਆਂ ਸੂਬਾਈ ਭਾਜਪਾ ਪ੍ਰਧਾਨ ਨੂੰ ਅਸਤੀਫ਼ਾ ਦੇੇ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਹਾਲੇ ਇਕ ਦਿਨ ਪਹਿਲਾਂ ਹੀ ਪੰਜਾਬ ਭਾਜਪਾ ਨੇ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਜੋਸ਼ੀ ਨੇ ਦਾਅਵਾ ਕੀਤਾ ਹੈ ਕਿ ਪਹਿਲਾਂ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਗਟਾ ਰਹੇ ਕਿਸਾਨਾਂ ਦੀਆਂ ਕੁਝ ਹੀ ਮੰਗਾਂ ਸਨ ਜਿਨ੍ਹਾਂ ਦਾ ਹੱਲ ਕੱਢਿਆ ਜਾ ਸਕਦਾ ਸੀ ਜੇਕਰ ਭਾਜਪਾ ਦੀ ਪੰਜਾਬ ਇਕਾਈ ਨੇ ਸੂਬੇ ਵਿਚ ਸਭ ਕੁਝ ਠੀਕ-ਠਾਕ ਨਾ ਬਿਆਨਿਆ ਹੁੰਦਾ। ਜੋਸ਼ੀ ਨੇ ਕਿਹਾ ਕਿ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਉਨ੍ਹਾਂ ਨੂੰ ਨੋਟਿਸ ਦੇਣ ਦੀ ਬਜਾਏ ਆਪਣੀ ਨਾਕਾਮੀ ਸਵੀਕਾਰ ਕਰ ਕੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਅੰਮ੍ਰਿਤਸਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਜੋਸ਼ੀ ਨੇ ਦੋਸ਼ ਲਾਇਆ ਕਿ ਸੂਬਾਈ ਭਾਜਪਾ ਕੇਂਦਰ ਸਰਕਾਰ ਨੂੰ ਦੱਸ ਰਹੀ ਸੀ ਕਿ ਜ਼ਿਆਦਾਤਰ ਕਿਸਾਨ ਖ਼ੁਸ਼ ਹਨ ਤੇ ਥੋੜ੍ਹੇ ਹੀ ਨਾਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਜਦ ਕੇਂਦਰੀ ਮੰਤਰੀਆਂ ਨੇ ਵਰਚੁਅਲ ਮੀਟਿੰਗਾਂ ਕੀਤੀਆਂ ਤਾਂ ਫ਼ਰਜ਼ੀ ਕਿਸਾਨ ਇਨ੍ਹਾਂ ਬੈਠਕਾਂ ਵਿਚ ਬਿਠਾਏ ਗਏ ਤੇ ਦਾਅਵਾ ਕੀਤਾ ਗਿਆ ਕਿ ਕਿਸਾਨ ਕਾਨੂੰਨਾਂ ਤੋਂ ਖ਼ੁਸ਼ ਹਨ। ਜੋਸ਼ੀ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਸੂਬਾਈ ਭਾਜਪਾ ਇਕਾਈ ਨੇ ਕੇਂਦਰੀ ਲੀਡਰਸ਼ਿਪ ਨੂੰ ਝੂਠ ਬੋਲਿਆ ਕਿ ਉਨ੍ਹਾਂ ਪਿੰਡਾਂ ਵਿਚ ਕਿਸਾਨਾਂ ਨੂੰ ਕਾਨੂੰਨਾਂ ਦੇ ਲਾਭ ਬਾਰੇ ਸਮਝਾ ਦਿੱਤਾ ਹੈ, ਇਸ ਲਈ ਪਿੰਡਾਂ ਵਿਚ ਸਮਾਗਮ ਕਰਵਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ। ਜਦਕਿ ਸੱਚ ਇਹ ਹੈ ਕਿ ਕਿਸਾਨ ਟੌਲ ਪਲਾਜ਼ਿਆਂ ਤੇ ਰੇਲ ਪੱਟੜੀਆਂ ਉਤੇ ਬੈਠੇ ਹਨ। ਜੋਸ਼ੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਚ ਤਜਵੀਜ਼ ਹੈ ਕਿ ਕੋਈ ਸਮੱਸਿਆ ਹੋਣ ’ਤੇ ਕਿਸਾਨ ਆਖ਼ਰ ਤੱਕ ਸਿਰਫ਼ ਐੱਸਡੀਐਮ ਕੋਲ ਪਹੁੰਚ ਕਰ ਸਕਦੇ ਹਨ। ਜਦਕਿ ਕਿਸਾਨ ਮੰਗ ਕਰ ਰਹੇ ਸਨ ਕਿ ਉਨ੍ਹਾਂ ਨੂੰ ਉੱਚ ਅਦਾਲਤਾਂ ਕੋਲ ਜਾਣ ਦੀ ਪ੍ਰਵਾਨਗੀ ਮਿਲੇ। ਇਸ ਤੋਂ ਇਲਾਵਾ ਉਹ ਐਮਐੱਸਪੀ ਦੀ ਗਾਰੰਟੀ ਮੰਗ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਮੰਗਾਂ ਵੱਡੀਆਂ ਨਹੀਂ ਸਨ ਤੇ ਪੂਰੀਆਂ ਜਾ ਸਕਦੀਆਂ ਸਨ। ਪੰਜਾਬ ਪਹਿਲਾਂ ਹੀ ਕਣਕ ਤੇ ਝੋਨਾ ਐਮਐੱਸਪੀ ਉਤੇ ਲੈ ਰਿਹਾ ਹੈ ਤੇ ਉੱਚ ਅਦਾਲਤਾਂ ਵਿਚ ਜਾਣ ਬਾਰੇ ਮੰਗ ਵੀ ਮੰਨੀ ਜਾ ਸਕਦੀ ਸੀ। ਜੋਸ਼ੀ ਨੇ ਕਿਹਾ ਕਿ ਇਹ ਮੁੱਦਾ ਪੰਜਾਬ ਤੱਕ ਸੀਮਤ ਸੀ ਤੇ ਇਸ ਨੂੰ ਇੱਥੇ ਹੀ ਹੱਲ ਕੀਤਾ ਜਾ ਸਕਦਾ ਸੀ। ਇਸ ਨੂੰ ਦਿੱਲੀ ਦੇ ਬਾਰਡਰਾਂ ਅਤੇ ਭਾਰਤ ਵਿਚ ਫੈਲਣ ਤੋਂ ਰੋਕਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਰੋਸ ਮੁਜ਼ਾਹਰੇ ਹੁਣ ਪੂਰੀ ਦੁਨੀਆ ਵਿਚ ਹੋ ਰਹੇ ਹਨ ਜਿਸ ਨਾਲ ਭਾਜਪਾ ਦੀ ਸਾਖ਼ ਨੂੰ ਸੱਟ ਵੱਜੀ ਹੈ।
‘ਭਾਜਪਾ ਦੀ ਸੂਬਾਈ ਇਕਾਈ ਨੂੰ ਕਿਸਾਨਾਂ ਦੇ ਹੱਕ ਵਿਚ ਖੜ੍ਹਨਾ ਚਾਹੀਦਾ ਸੀ’
ਅਨਿਲ ਜੋਸ਼ੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਕਿਹਾ ਸੀ ਕਿ ਪਾਰਟੀ ਦੇ ਮੌਜੂਦਾ ਤੇ ਸਾਬਕਾ ਵਿਧਾਇਕਾਂ ਦੀ ਖੇਤੀ ਕਾਨੂੰਨਾਂ ਤੇ ਹੋਰ ਮੁੱਦਿਆਂ ਬਾਰੇ ਰਾਇ ਲਈ ਜਾਵੇ। ਪਰ ਉਨ੍ਹਾਂ ਮੀਟਿੰਗ ਨਹੀਂ ਸੱਦੀ। ਜੋਸ਼ੀ ਨੇ ਕਿਹਾ ਕਿ ਭਾਜਪਾ ਦੀ ਸੂਬਾਈ ਇਕਾਈ ਨੂੰ ਕਿਸਾਨਾਂ ਦੇ ਹੱਕ ਵਿਚ ਖੜ੍ਹਨਾ ਚਾਹੀਦਾ ਸੀ। ਇਸ ਤਰ੍ਹਾਂ ਕਿਸਾਨਾਂ ਦੇ ਰੋਸ ਮੁਜ਼ਾਹਰੇ ਤੇ ਉਨ੍ਹਾਂ ਦੇ ਸਮਰਥਨ ਵਿਚ ਹੋ ਰਹੇ ਰੋਸ ਮੁਜ਼ਾਹਰੇ ਰੋਕੇ ਜਾ ਸਕਦੇ ਸਨ। ਜੋਸ਼ੀ ਨੇ ਨਾਲ ਹੀ ਕਿਹਾ ‘ਕਾਂਗਰਸ, ਅਕਾਲੀ ਦਲ ਤੇ ਆਪ ਕਿਸਾਨਾਂ ਦੇ ਸਮਰਥਨ ਵਿਚ ਆਏ। ਪੰਜਾਬ ਭਾਜਪਾ ਨੇ ਅਜਿਹਾ ਕਿਉਂ ਨਹੀਂ ਕੀਤਾ? ਅਸੀਂ ਐਨਾ ਹੀ ਕਹਿ ਸਕਦੇ ਸੀ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ, ਫਿਰ ਕੇਂਦਰ ਭਾਵੇਂ ਕੋਈ ਵੀ ਫ਼ੈਸਲਾ ਲੈਂਦਾ।’ -ਪੀਟੀਆਈ
ਖ਼ਬਰ ਸ਼ੇਅਰ ਕਰੋ

Delhi , India , Amritsar , Punjab , Anil-joshi , Ashwini-sharma , Center-government , Minister-anil-joshi , Agriculture-act , Central-leadership , Issue-punjab , டெல்ஹி

ਕਿਸਾਨਾਂ ਦੇ ਹੱਕ 'ਚ ਆਏ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ, ਆਪਣੀ ਹੀ ਪਾਰਟੀ ਖ਼ਿਲਾਫ਼ ਕੱਢੀ ਭੜਾਸ (ਵੀਡੀਓ)

ਕਿਸਾਨਾਂ ਦੇ ਹੱਕ 'ਚ ਆਏ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ, ਆਪਣੀ ਹੀ ਪਾਰਟੀ ਖ਼ਿਲਾਫ਼ ਕੱਢੀ ਭੜਾਸ (ਵੀਡੀਓ)
jagbani.punjabkesari.in - get the latest breaking news, showbiz & celebrity photos, sport news & rumours, viral videos and top stories from jagbani.punjabkesari.in Daily Mail and Mail on Sunday newspapers.

Anil-joshi , Minister-anil-joshi , அனில்-ஜோஷி ,